ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨ.ਐਕਸ.ਪੀ. ਨੂੰ ਕਾਲਕਟ ਭਵਨ, ਮੋਹਾਲੀ ਵਿਖੇ 'ਸਿਲੀਕਾਨ ਵੈਲੀ' ਵਰਗਾ ਈਕੋਸਿਸਟਮ ਵਿਕਸਤ ਕਰਨ ਦੀਆਂ ਸੂਬਾ ਸਰਕਾਰ ਦੀਆਂ ਯੋਜਨਾਵਾਂ ਤੋਂ ਵੀ ਜਾਣੂ ਕਰਵਾਇਆ, ਜੋ ਰਣਨੀਤਕ ਤੌਰ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈਟੀ ਸਿਟੀ ਨੇੜੇ ਸਥਿਤ ਹੈ।
ਮੁੱਖ ਮੰਤਰੀ ਨੇ ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਸਿਸਟਮ ਡਿਜ਼ਾਇਨ ਸਲਿਊਸ਼ਨਜ਼ ਅਤੇ ਐਨ.ਐਕਸ.ਪੀ. ਸਟਾਰਟਅੱਪ ਚੈਲੇਂਜ ਪ੍ਰੋਗਰਾਮ 'ਤੇ ਸੰਭਾਵੀ ਸਹਿਯੋਗ ਬਾਰੇ ਚਰਚਾ ਕੀਤੀ, ਜਿਸਦਾ ਉਦੇਸ਼ ਨਵੀਨਤਾ ਤੇ ਖੋਜ ਨੂੰ ਉਤਸ਼ਾਹਿਤ ਕਰਨਾ, ਸਟਾਰਟਅੱਪਸ ਨੂੰ ਸਮਰਥਨ ਦੇਣਾ ਅਤੇ ਅਤਿ-ਆਧੁਨਿਕ ਤਕਨਾਲੋਜੀ ਹੱਲਾਂ ਦਾ ਸਹਿ-ਵਿਕਾਸ ਕਰਨਾ ਹੈ। ਉਨ੍ਹਾਂ ਨੇ ਨਿਅਰ ਫੀਲਡ ਕਮਿਊਨੀਕੇਸ਼ਨ (ਐਨਐਫਸੀ), ਐਡਵਾਂਸਡ ਡਰਾਈਵਰ ਅਸਿਸਟੈਂਸ ਸਿਸਟਮ (ਏਡੀਏਐਸ) ਅਤੇ ਸਕਿਓਰ ਕੁਨੈਕਟੀਵਿਟੀ ਤਕਨਾਲੋਜੀਆਂ, ਜੋ ਆਲਮੀ ਉਦਯੋਗ ਰੁਝਾਨਾਂ ਨਾਲ ਇਕਸਾਰ ਹਨ, ਵਰਗੇ ਖੇਤਰਾਂ ਵਿੱਚ ਹੱਲ ਵਿਕਸਤ ਕਰਨ ਲਈ ਪੰਜਾਬ ਦੇ ਉੱਭਰ ਰਹੇ ਆਟੋਮੋਟਿਵ ਅਤੇ ਆਟੋ-ਕੰਪੋਨੈਂਟ ਈਕੋਸਿਸਟਮ ਦਾ ਲਾਭ ਉਠਾਉਣ ਦੀ ਵੀ ਵਕਾਲਤ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਮੌਜੂਦ ਪ੍ਰਤਿਭਾ ਦੇ ਮਜ਼ਬੂਤ ਈਕੋਸਿਸਟਮ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਆਈ.ਆਈ.ਟੀ. ਰੋਪੜ, ਆਈ.ਐਸ.ਬੀ. ਮੋਹਾਲੀ, ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਇੰਜੀਨੀਅਰਿੰਗ ਕਾਲਜ, ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਸ਼ਾਮਲ ਹਨ, ਜੋ ਉੱਚ-ਗੁਣਵੱਤਾ ਵਾਲਾ ਖੋਜ ਅਤੇ ਇੰਜੀਨੀਅਰਿੰਗ ਕਾਰਜਬਲ ਤਿਆਰ ਕਰਨ ਲਈ ਸਾਕਾਰਾਤਕ ਕੰਮ ਕਰ ਸਕਦੀਆਂ ਹਨ।
ਮੁੱਖ ਮੰਤਰੀ ਨੇ ਐਨ.ਐਕਸ.ਪੀ. ਨੂੰ ਸੂਬੇ ਵਿੱਚ ਮੌਜੂਦ ਭਰਪੂਰ ਸੰਭਾਵਨਾਵਾਂ ਅਤੇ ਸਾਂਝੇ ਰੂਪ ਵਿੱਚ ਕੰਮ ਕਰਨ ਸਬੰਧੀ ਮੌਕਿਆਂ ਦੀ ਪੜਚੋਲ ਕਰਨ ਲਈ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਖੋਜ, ਨਵੀਨਤਾ ਅਤੇ ਸਟਾਰਟਅੱਪ ਈਕੋਸਿਸਟਮ ਵਿਕਾਸ ਦੇ ਖੇਤਰਾਂ ਵਿੱਚ ਵਿਚਾਰ-ਵਟਾਂਦਰੇ ਨੂੰ ਅੱਗੇ ਵਧਾਉਣ ਦੀ ਵੀ ਵਕਾਲਤ ਕੀਤੀ ਤਾਂ ਜੋ ਗਲੋਬਲ ਸੈਮੀਕੰਡਕਟਰ ਵੈਲਯੂ ਚੇਨ ਵਿੱਚ ਪੰਜਾਬ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਨੀਦਰਲੈਂਡ ਵਿੱਚ ਪੰਜਾਬ ਸਰਕਾਰ ਦੇ ਚੱਲ ਰਹੇ ਨਿਵੇਸ਼ ਪ੍ਰੋਤਸਾਹਨ ਪ੍ਰੋਗਰਾਮ ਦੇ ਹਿੱਸੇ ਵਜੋਂ ਉਹ ਰਣਨੀਤਕ ਭਾਈਵਾਲੀ ਦੀ ਪੜਚੋਲ ਕਰਨ ਅਤੇ ਤਰਜੀਹੀ ਖੇਤਰਾਂ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਆਲਮੀ ਪੱਧਰ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਵਪਾਰਕ ਸਬੰਧ ਸਥਾਪਿਤ ਕਰਨ ਦੀ ਰਾਹ ’ਤੇ ਹਨ।’’
ਉਨ੍ਹਾਂ ਨੇ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ ਅਤੇ ਨਿਰਮਾਣ (ਈਐਸਡੀਐਮ), ਆਈਟੀ ਅਤੇ ਅਤਿ-ਆਧੁਨਿਕ ਮੋਬਿਲਟੀ ਸਲਿੳਸ਼ਨਜ਼ ਲਈ ਉੱਭਰ ਰਹੇ ਕੇਂਦਰ ਵਜੋਂ ਸਥਾਪਤ ਹੋਣ ਬਾਰੇ ਪੰਜਾਬ ਦਾ ਪੱਖ ਵੀ ਪੇਸ਼ ਕੀਤਾ।
ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਬਾਰੇ ਵੀ ਦੱਸਿਆ, ਜਿਸ ਤਹਿਤ ਇਲੈਕਟ੍ਰਾਨਿਕਸ ਅਤੇ ਸੈਮੀਕੰਡਕਟਰਾਂ ਨੂੰ ਲਾਹੇਵੰਦ ਸੈਕਟਰ ਵਜੋਂ ਪਛਾਣਿਆ ਗਿਆ ਹੈ, ਜਿਸ ਵਿੱਚ ਸਥਿਰ ਪੂੰਜੀ ਨਿਵੇਸ਼ ਦੇ 125 ਫੀਸਦੀ ਤੱਕ ਦੇ ਪ੍ਰੋਤਸਾਹਨ ਹਨ।
ਉਨ੍ਹਾਂ ਨੇ ਮੋਹਰੀ ਆਲਮੀ ਕੰਪਨੀਆਂ, ਜਿਨ੍ਹਾਂ ਵਿੱਚ ਇਨਫੋਸਿਸ ਸ਼ਾਮਲ ਹੈ, ਦੁਆਰਾ ਆਈਟੀ ਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕੀਤੇ ਗਏ ਨਿਵੇਸ਼ਾਂ ਅਤੇ ਸੈਮੀ-ਕੰਡਕਟਰ ਲੈਬਾਰਟਰੀ (ਐਸਸੀਐਲ), ਮੋਹਾਲੀ ਦੇ ਚੱਲ ਰਹੇ ਵਿਸਥਾਰ ਦਾ ਵੀ ਜ਼ਿਕਰ ਕੀਤਾ, ਜਿੱਥੇ ਭਾਰਤ ਸਰਕਾਰ ਦੇ ਸੈਮੀਕੰਡਕਟਰ ਮਿਸ਼ਨ ਅਧੀਨ ਟਾਟਾ ਗਰੁੱਪ ਦੀ ਸ਼ਮੂਲੀਅਤ ਨਾਲ ਸਮਰੱਥਾ ਵਧਾਉਣ ਦੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, ‘‘ਸੂਬਾ ਸਰਕਾਰ ਦੇ ਸਰਗਰਮ ਯਤਨਾਂ ਸਦਕਾ ਪੰਜਾਬ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਰਿਆ ਹੈ।”
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB