sad-news-shiromani-singer-pali-detwalia-in-shock-young-son-passes-away

ਦੁੱਖਦਾਈ ਖ਼ਬਰ: ਸ਼੍ਰੋਮਣੀ ਗਾਇਕ ਪਾਲੀ ਦੇਤਵਾਲੀਆ ਨੂੰ ਸਦਮਾ, ਜਵਾਨ ਪੁੱਤ ਦਾ ਦੇਹਾਂਤ

Apr28,2026 | Narinder Kumar | Ludhiana

ਪਰਿਵਾਰਕ ਅਤੇ ਸੱਭਿਆਚਾਰਕ ਗੀਤਾਂ ਦੇ ਗੀਤਕਾਰ ’ਤੇ ਸ਼ੋ੍ਮਣੀ ਗਾਇਕ ਪਾਲੀ ਦੇਤਵਾਲੀਆ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਮੰਗਲਵਾਰ ਨੂੰ ਅਚਾਨਕ ਸਵੇਰੇ ਉਨ੍ਹਾਂ ਦੇ ਨੌਜਵਾਨ ਸਪੁੱਤਰ ਮਨਜੋਤ ਸਿੰਘ ਦਾ ਦੇਹਾਂਤ ਹੋ ਗਿਆ।
ਪਾਲੀ ਦੇਤਵਾਲੀਆ ਦੇ ਭਤੀਜੇ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਮਨਜੋਤ ਸਿੰਘ ਦਾ ਬੁੱਧਵਾਰ ਸਵੇਰੇ 10.30 ਵਜੇ ਪਿੰਡ ਦੇਤਵਾਲ ਦੇ ਸ਼ਮਸ਼ਾਨਘਾਟ ਵਿਖੇ ਮਨਜੋਤ ਸਿੰਘ ਦਾ ਸਸਕਾਰ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਕਲਾ ਅਤੇ ਸਾਹਿਤ ਦੇ ਖੇਤਰ ਨਾਲ ਜੁੜੀਆਂ ਅਨੇਕਾਂ ਸ਼ਖ਼ਸੀਅਤਾਂ ਨੇ ਗਾਇਕ ਪਾਲੀ ਦੇਤਵਾਲੀਆ ਨਾਲ ਡੁੰਘੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਉਸਤਾਦ ਮੁਹੰਮਦ ਸਦੀਕ, ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ.ਗੁਰਭਜਨ ਸਿੰਘ ਗਿੱਲ, ਰਾਜੀਵ ਕੁਮਾਰ ਲਵਲੀ ,ਕ੍ਰਿਸ਼ਨ ਕੁਮਾਰ ਬਾਵਾ , ਮਿਊਜ਼ਕ ਡਾਇਰੈਕਟਰ ਤੇਜਵੰਤ ਕਿੱਟੂ, ਗੀਤਕਾਰ ਗਾਇਕ ਜਸਵੰਤ ਸੰਦੀਲਾ, ਤੇ ਰੇਸ਼ਮ ਸ਼ਾਮਲ ਹਨ।

sad-news-shiromani-singer-pali-detwalia-in-shock-young-son-passes-away



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB