ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਪੰਜਾਬ ਮੂਲ ਦੇ ਤਿੰਨ ਨੇਤਾ ਮੰਤਰੀ ਬਣ ਗਏ ਹਨ। ਮੰਤਰੀ ਮੰਡਲ ‘ਚ ਇਹ ਫੇਰਬਦਲ ਗ੍ਰੀਨ ਬੈਲਟ ਘੁਟਾਲੇ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਇਕ ਮੰਤਰੀ ਦੇ ਅਸਤੀਫੇ ਕਰਕੇ ਕੀਤਾ ਗਿਆ ਹੈ। ਮੰਤਰੀ ਬਣਨ ਵਾਲਿਆਂ ਵਿੱਚ, ਪੰਜਾਬ ਦੇ ਮੋਗਾ ਵਿੱਚ ਪੈਦਾ ਹੋਏ 47 ਸਾਲਾ ਪਰਮ ਗਿੱਲ, 30 ਸਾਲਾ ਪ੍ਰਭਮੀਤ ਸਰਕਾਰੀਆ ਅਤੇ ਜਲੰਧਰ ਦੇ ਬਿਲਗਾ ਦੀ ਰਹਿਣ ਵਾਲੀ ਨੀਨਾ ਤਾਂਗੜੀ ਸ਼ਾਮਿਲ ਹਨ।
ਦੱਸ ਦਈਏ ਕਿ ਪ੍ਰਭਮੀਤ ਸਰਕਾਰੀਆ ਨੂੰ ਤਰੱਕੀ ਦੇ ਕੇ ਖਜ਼ਾਨਾ ਬੋਰਡ ਦਾ ਚੇਅਰਮੈਨ ਬਣਾਇਆ ਗਿਆ। ਹੁਣ ਉਹ ਓਨਟਾਰੀਓ ਸੂਬੇ ਦੇ ਟਰਾਂਸਪੋਰਟ ਮੰਤਰੀ ਹੋਣਗੇ। ਉਹ ਓਨਟਾਰੀਓ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਕੈਬਨਿਟ ਮੰਤਰੀ ਹਨ। ਮੋਗਾ ਦੇ ਰਹਿਣ ਵਾਲੇ ਪਰਮ ਗਿੱਲ ਨੂੰ ਨਾਗਰਿਕਤਾ ਅਤੇ ਸੱਭਿਆਚਾਰਕ ਮਾਮਲਿਆਂ ਦਾ ਮੰਤਰੀ ਬਣਾਇਆ ਗਿਆ ਹੈ। ਦੂਜੇ ਪਾਸੇ ਜਲੰਧਰ ਦੇ ਬਿਲਗਾ ਨਾਲ ਸਬੰਧਤ ਨੀਨਾ ਤਾਂਗੜੀ ਨੂੰ ਸਮਾਲ ਸਕੇਲ ਬਿਜ਼ਨਸ, ਰੋਜ਼ਗਾਰ ਸਿਰਜਣ ਲਈ ਸਹਾਇਕ ਮੰਤਰੀ ਬਣਾਇਆ ਗਿਆ ਹੈ। ਨਾਲ ਹੀ ਨੀਨਾ ਚੌਥੀ ਵਾਰ ਜਿੱਤੀ ਅਤੇ ਓਨਟਾਰੀਓ ਦੇ ਮੁੱਖ ਮੰਤਰੀ ਡੱਗ ਫੋਰਡ ਦੀ ਕੈਬਨਿਟ ਵਿੱਚ ਦੂਜੀ ਵਾਰ ਚੁਣੀ ਗਈ।
punjabis-killed-in-canada-three-leaders-of-punjab-origin-became-ministers
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)