punjabi-sahat-academy-ludhiana-by-dr-expressing-deep-sorrow-and-regret-on-the-death-of-amarjit-kaur-naz

ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਡਾ. ਅਮਰਜੀਤ ਕੌਰ ਨਾਜ਼ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ

Sep26,2024 | Narinder Kumar | Ludhiana

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਨੇ ਅਕਾਡਮੀ ਦੇ ਜੀਵਨ ਮੈਂਬਰ ਡਾ. ਅਮਰਜੀਤ ਨਾਜ਼ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਅਮਰਜੀਤ ਕੌਰ ਨਾਜ਼ ਉੱਘੀ ਸ਼ਾਇਰਾ ਹੋਣ ਦੇ ਨਾਲ-ਨਾਲ ਬਲੌਜ਼ਮਜ ਕਾਨਵੈਂਟ ਸਕੂਲ ਦੇ ਪਿ੍ਰੰਸੀਪਲ ਵਜੋਂ ਵੀ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਚੰਗੇ ਇਨਸਾਨ ਸਨ। ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਡਾ. ਅਮਰਜੀਤ ਕੌਰ ਨਾਜ਼ ਦੇ ਅਕਾਲ ਚਲਾਣੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਦਸਿਆ ਡਾ. ਅਮਰਜੀਤ ਕੌਰ ਨਾਜ਼ ਨੇ ‘ਉੱਠ ਵੇ ਵਾਰਿਸ ਸੁੱਤਿਆ, ਹਵਾਵਾਂ ਦੇ ਨਾਂ, ਹਨੇਰਿਆਂ ਨੂੰ ਅਲਵਿਦਾ’ ਆਦਿ ਪੁਸਤਕਾਂ ਦੀ ਰਚਨਾ ਕੇ ਪੰਜਾਬੀ ਸਾਹਿਤ ਵਿਚ ਆਪਣਾ ਯੋਗਦਾਨ ਪਾਇਆ। ਡਾ. ਅਮਰਜੀਤ ਕੌਰ ਨਾਜ਼ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸਨ। ਡਾ. ਅਮਰਜੀਤ ਕੌਰ ਨਾਜ਼ 25 ਸਤੰਬਰ ਨੂੰ ਅਕਾਲ ਚਲਾਣਾ ਕਰ ਗਏ ਤੇ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।

ਅਫ਼ਸੋਸ ਪ੍ਰਗਟ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਸੁਰਿੰਦਰ ਕੈਲੇ, ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ.ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਜਨਮੇਜਾ ਸਿੰਘ ਜੌਹਲ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਵਰਗਿਸ ਸਲਾਮਤ, ਪ੍ਰੋ. ਸਰਘੀ, ਪ੍ਰੋ. ਬਲਵਿੰਦਰ ਸਿੰਘ ਚਹਿਲ, ਪ੍ਰੇਮ ਸਾਹਿਲ, ਕਰਮਜੀਤ ਸਿੰਘ ਗਰੇਵਾਲ, ਦੀਪ ਜਗਦੀਪ ਸਿੰਘ ਅਤੇ ਸਮੂਹ ਮੈਂਬਰ ਸ਼ਾਮਲ ਹਨ।

punjabi-sahat-academy-ludhiana-by-dr-expressing-deep-sorrow-and-regret-on-the-death-of-amarjit-kaur-naz


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com