ਰੂਸ ਨੇ 500 ਅਮਰੀਕੀ ਨਾਗਰਿਕਾਂ ਦੇ ਰੂਸ ਵਿਚ ਦਾਖਲੇ -ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਅਮਰੀਕਾ ਨੇ 100 ਰੂਸੀ ਸੰਸਥਾਵਾਂ ਅਤੇ ਲੋਕਾਂ -ਤੇ ਪਾਬੰਦੀ ਲਗਾਈ ਸੀ। ਯੂਕਰੇਨ -ਤੇ ਹਮਲੇ ਤੋਂ ਬਾਅਦ ਅਮਰੀਕਾ ਵੱਲੋਂ ਰੂਸ -ਤੇ ਲਗਾਤਾਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਹੁਣ ਰੂਸ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਟੈਲੀਵਿਜ਼ਨ ਜਗਤ ਦੀਆਂ ਕਈ ਵੱਡੀਆਂ ਹਸਤੀਆਂ ਸਮੇਤ 500 ਅਮਰੀਕੀ ਨਾਗਰਿਕਾਂ ਦੇ ਦਾਖਲੇ -ਤੇ ਪਾਬੰਦੀ ਲਗਾ ਦਿੱਤੀ ਹੈ। ਰੂਸੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਬਿਡੇਨ ਪ੍ਰਸ਼ਾਸਨ ਵੱਲੋਂ ਰੂਸ -ਤੇ ਵਾਰ-ਵਾਰ ਲਗਾਈਆਂ ਜਾ ਰਹੀਆਂ ਪਾਬੰਦੀਆਂ ਦੇ ਮੱਦੇਨਜ਼ਰ ਹੁਣ ਪੁਤਿਨ ਸਰਕਾਰ ਵੀ 500 ਅਮਰੀਕੀਆਂ ਲਈ ਆਪਣੇ ਦਰਵਾਜ਼ੇ ਬੰਦ ਕਰ ਰਹੀ ਹੈ।
Ban on entry of 500 American citizens to Russia
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)