ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ ਮੁੱਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨਾਂ ਨੇ ਮੇਰੇ ਵਟਸਐਪ ਨੰਬਰ ਰਾਹੀਂ ਲਿਆਂਦਾ, ਜੋ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਇਰਾਕ ਵਿੱਚ ਫਸੇ ਹੋਏ ਹਨ। ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੇ ਆਪਣੀ ਸਿਹਤ ਤੇ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਵਾਪਸ ਆਉਣ ਦੀ ਇੱਛਾ ਪ੍ਰਗਟਾਈ ਸੀ।
ਇਸ ਸਬੰਧੀ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਪੰਜਾਬੀ ਨੌਜਵਾਨਾਂ ਦੀ ਮਦਦ ਕਰਨ ਲਈ ਅੱਗੇ ਆਏ ਅਤੇ ਕੇਂਦਰੀ ਕੈਬਨਿਟ ਮੰਤਰੀ ਸ੍ਰੀ ਐਸ. ਜੈਸ਼ੰਕਰ ਅਤੇ ਇਰਾਕ ਵਿੱਚ ਭਾਰਤੀ ਦੂਤਾਵਾਸ ਨੂੰ ਇਰਾਕ ਵਿੱਚ ਫਸੇ ਚਾਰ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੇ ਪ੍ਰਬੰਧ ਕਰਨ ਦੀ ਬੇਨਤੀ ਕੀਤੀ।
ਉਨ੍ਹਾਂ ਅੱਗੇ ਦੱਸਿਆ ਕਿ ਚਾਰ ਭਾਰਤੀ ਨਾਗਰਿਕ ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ ਅਤੇ ਅਮਰਜੀਤ ਸਿੰਘ ਅੱਜ ਇਰਾਕ ਤੋਂ ਭਾਰਤ ਵਾਪਸ ਆ ਰਹੇ ਹਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)