ਆਮ ਆਦਮੀ ਪਾਰਟੀ (ਆਪ) ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਤੇ ਵਿੱਤ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਖੰਗੂੜਾ ਨੇ ਅੱਜ ਵਰਲਡ ਫੋਟੋਗ੍ਰਾਫੀ ਡੇ ਦੇ ਮੌਕੇ 'ਤੇ ਸਤਲੁਜ ਕਲੱਬ, ਲੁਧਿਆਣਾ ਵਿਖੇ ਸਥਾਨਕ ਫੋਟੋ ਪੱਤਰਕਾਰਾਂ ਵੱਲੋਂ ਆਯੋਜਿਤ 9ਵੀ ਸਾਲਾਨਾ ਫੋਟੋ ਪ੍ਰਦਰਸ਼ਨੀ "One Thousand Words" ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਫੋਟੋਗ੍ਰਾਫੀ ਦੇ ਖੇਤਰ ਵਿੱਚ ਪੱਤਰਕਾਰਾਂ ਦੀ ਸ਼ਲਾਘਾਯੋਗ ਯੋਗਦਾਨ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਦੀ ਕਲਾ ਨੂੰ ਦਰਸਾਉਂਦੀਆਂ ਤਸਵੀਰਾਂ ਦਾ ਨਿਰੀਖਣ ਕੀਤਾ। ਇਸ ਮੌਕੇ ਜਤਿੰਦਰ ਖੰਗੂੜਾ ਨੂੰ ਆਯੋਜਕਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਨੇ ਇਸ ਸਨਮਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਫੋਟੋ ਪੱਤਰਕਾਰ ਸਮਾਜ ਦੀਆਂ ਅਸਲੀਅਤਾਂ ਨੂੰ ਆਪਣੇ ਕੈਮਰੇ ਦੀ ਨਜ਼ਰ ਨਾਲ ਸਾਹਮਣੇ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਅਜਿਹੇ ਆਯੋਜਨਾਂ ਨੂੰ ਸਮਾਜ ਵਿੱਚ ਕਲਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਵਧੀਆ ਮਾਧਿਅਮ ਦੱਸਿਆ।ਇਸ ਪ੍ਰਦਰਸ਼ਨੀ ਵਿੱਚ ਸ਼ਹਿਰ ਦੇ ਨਾਮਵਰ ਫੋਟੋ ਪੱਤਰਕਾਰਾਂ ਦੀਆਂ ਚੋਣਵੀਆਂ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ, ਜਿਨ੍ਹਾਂ ਨੇ ਸਮਾਜਿਕ, ਸੱਭਿਆਚਾਰਕ ਅਤੇ ਰਾਜਨੀਤਕ ਮੁੱਦਿਆਂ ਨੂੰ ਬਾਖੂਬੀ ਉਜਾਗਰ ਕੀਤਾ।
jitinder-khangura-attended-ludhiana-exhibition-on-world-photography-day-was-honored
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)