ਫ਼ਿਲਮ ਇੰਡਸਟਰੀ ਤੋਂ ਵੱਡੀ ਤੇ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦਿਹਾਂਤ ਹੋ ਗਿਆ ਹੈ। ਉਹ ਕਈ ਦਿਨਾਂ ਤੋਂ ਬੀਮਾਰ ਸਨ।ਜਸਵਿੰਦਰ ਭੱਲਾ 65 ਵਰ੍ਹਿਆਂ ਦੇ ਸਨ। ਫੋਰਟਿਸ ਹਸਪਤਾਲ ਮੁਹਾਲੀ ਦਾਖਲ ਸਨ ਜਿਥੇ ਸਵੇਰੇ 4 ਵਜੇ ਉਹਨਾਂ ਆਖ਼ਰੀ ਸਾਹ ਲਏ।ਉਹਨਾਂ ਦਾ ਅੰਤਿਮ ਸਸਕਾਰ 23 ਅਗਸਤ ਨੂੰ ਦੁਪਹਿਰ 12.00 ਵਜੇ ਸ਼ਮਸ਼ਾਨ ਘਾਟ ਬਲੋਂਗੀ ਮੁਹਾਲੀ ਵਿਚ ਹੋਵੇਗਾ।ਉਹਨਾਂ ਦੇ ਸਦੀਵੀਂ ਵਿਛੋੜੇ ਦੀ ਖ਼ਬਰ ਨਾਲ ਪੰਜਾਬੀ ਫਿਲਮ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਦੱਸ ਦੇਈਏ ਕਿ ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਦੋਰਾਹਾ ਵਿਚ ਹੋਇਆ ਸੀ ਤੇ ਉਨ੍ਹਾਂ ਨੇ 'ਛਣਕਾਟਾ' ਤੇ 'ਚਾਚਾ ਚਤਰਾ' ਦੇ ਨਾਂਅ ਨਾਲ ਪ੍ਰਸਿੱਧੀ ਖੱਟੀ। ਉਹ ਕਈ ਪੰਜਾਬੀ ਫ਼ਿਲਮਾਂ 'ਚ ਰੋਲ ਨਿਭਾਅ ਚੁੱਕੇ ਸਨ। ਜ਼ਿਕਰਯੋਗ ਹੈ ਕਿ ਜਸਵਿੰਦਰ ਭੱਲਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਬਤੌਰ ਲੈਕਚਰਾਰ ਵੀ ਸੇਵਾਵਾਂ ਨਿਭਾਈਆਂ ਸਨ।
big-shock-to-punjabi-industry-punjabi-comedian-jaswinder-bhalla-is-no-more-cremation-on-august-23
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)