pawan-dewan-expressed-deep-grief-over-the-death-of-jaswinder-bhalla

ਜਸਵਿੰਦਰ ਭੱਲਾ ਦੇ ਦੇਹਾਂਤ ਤੇ ਪਵਨ ਦੀਵਾਨ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

Aug22,2025 | Narinder Kumar | Ludhiana

ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਲੁਧਿਆਣਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਪ੍ਰਸਿੱਧ ਪੰਜਾਬੀ ਕਲਾਕਾਰ ਅਤੇ ਹਾਸੇ ਰਸ ਦੇ ਮਹਾਨ ਫਨਕਾਰ ਜਸਵਿੰਦਰ ਭੱਲਾ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਦੀਵਾਨ ਨੇ ਕਿਹਾ ਕਿ ਭੱਲਾ ਦਾ ਪੰਜਾਬੀ ਫਿਲਮ, ਰੰਗਮੰਚ ਅਤੇ ਸੱਭਿਆਚਾਰ ਵਿੱਚ ਯੋਗਦਾਨ ਬੇਮਿਸਾਲ ਸੀ। ਆਪਣੀ ਸ਼ਾਨਦਾਰ ਕਲਾ ਦੇ ਜ਼ਰੀਏ ਉਹਨਾਂ ਨੇ ਲੱਖਾਂ ਚਿਹਰਿਆਂ ‘ਤੇ ਮੁਸਕਾਨ ਬਖ਼ਸ਼ੀ ਅਤੇ ਪੰਜਾਬੀ ਸਭਿਆਚਾਰ ਨੂੰ ਵਿਸ਼ਵ ਪੱਧਰ ‘ਤੇ ਉਭਾਰਿਆ। ਇਹ ਪੰਜਾਬੀ ਮਨੋਰੰਜਨ ਜਗਤ ਲਈ ਅਤੇ ਸਾਡੇ ਸਭ ਲਈ ਇਕ ਬਹੁਤ ਵੱਡਾ ਘਾਟਾ ਹੈ।

ਇਸ ਮੌਕੇ ਉਹਨਾਂ ਨੇ ਪਰਮਾਤਮਾ ਅੱਗੇ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਬਖਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਸਹਿਨ ਕਰਨ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ ਹੈ।

pawan-dewan-expressed-deep-grief-over-the-death-of-jaswinder-bhalla



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB