Jaswinder Bhalla Cremation: ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਜਸਵਿੰਦਰ ਭੱਲਾ ਦਾ ਅੱਜ ਮੋਹਾਲੀ ਵਿੱਚ ਇੱਕ ਗਮਗੀਨ ਮਾਹੌਲ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਘਰ ਤੋਂ ਫੁੱਲਾਂ ਨਾਲ ਸਜਾਈ ਬੱਸ ਵਿੱਚ ਸ਼ਮਸ਼ਾਨਘਾਟ ਲਿਆਂਦਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਵਿਦਾਇਗੀ ਦੇਣ ਲਈ ਪਹੁੰਚੇ। ਉਨ੍ਹਾਂ ਦੇ ਪੁੱਤਰ ਪੁਖਰਾਜ ਭੱਲਾ ਨੇ ਚਿਖਾ ਨੂੰ ਅਗਨੀ ਵਿਖਾਈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਦੇਹ ਆਖਰੀ ਦਰਸ਼ਨਾਂ ਲਈ ਉਨ੍ਹਾਂ ਦੀ ਮੁਹਾਲੀ, ਫੇਜ਼-7 ਸਥਿਤ ਰਿਹਾਇਸ਼ ਕੋਠੀ ਨੰ. 3045 ’ਚ ਰੱਖੀ ਗਈ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਪਰਮਦੀਪ ਭੱਲਾ, ਪੁੱਤਰ ਪੁਖਰਾਜ ਭੱਲਾ ਅਤੇ ਧੀ ਅਰਸ਼ਦੀਪ ਕੌਰ ਡੂੰਘੇ ਸਦਮੇ ਵਿੱਚ ਨਜ਼ਰ ਆਏ।
ਗਿੱਪੀ ਗਰੇਵਾਲ, ਨੀਰੂ ਬਾਜਵਾ ਅਤੇ ਕਾਮੇਡੀਅਨ ਬੀ.ਐਨ. ਸ਼ਰਮਾ ਸਮੇਤ ਫਿਲਮ ਜਗਤ ਦੀਆਂ ਕਈ ਹਸਤੀਆਂ ਮੌਜੂਦ ਸਨ। ਇਸ ਦੇ ਨਾਲ ਹੀ ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਭੱਲਾ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ।
ਕੱਲ੍ਹ, ਸ਼ੁੱਕਰਵਾਰ ਨੂੰ, ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਜਨਮ 4 ਮਈ, 1960 ਨੂੰ ਲੁਧਿਆਣਾ ਦੇ ਦੋਰਾਹਾ ਕਸਬੇ ਵਿੱਚ ਹੋਇਆ ਸੀ।
comedy-king-jaswinder-bhalla-merged-into-five-elements
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)