ਪ੍ਰੋਫੈਸਰ ਮੋਹਨ ਸਿੰਘ ਮੇਲੇ ਦੇ ਆਯੋਜਨ ਸਬੰਧੀ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਇੱਕ ਅਹਿਮ ਮੀਟਿੰਗ 28 ਸਤੰਬਰ ਨੂੰ ਹੋਵੇਗੀ।
ਇੱਥੇ ਜਾਰੀ ਇੱਕ ਬਿਆਨ ਵਿੱਚ, ਫਾਊਂਡੇਸ਼ਨ ਦੇ ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ ਇਹ ਮੀਟਿੰਗ 28 ਸਤੰਬਰ, ਦਿਨ ਐਤਵਾਰ ਨੂੰ ਲੁਧਿਆਣਾ ਦੇ ਆਰਤੀ ਚੌਂਕ ਨੇੜੇ ਗੁਰਦੇਵ ਨਗਰ ਵਿਖੇ ਸਵ. ਸ. ਜਗਦੇਵ ਸਿੰਘ ਜੱਸੋਵਾਲ ਦੇ ਘਰ ਆਲ੍ਹਣਾ ਵਿਖੇ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਦੌਰਾਨ ਮੇਲੇ ਦੀ ਕਾਰਜਕਾਰਨੀ ਕਮੇਟੀ ਵੱਲੋਂ ਆਯੋਜਨ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਪ੍ਰੋਫੈਸਰ ਮੋਹਨ ਸਿੰਘ ਮੇਲਾ ਮਰਹੂਮ ਜਗਦੇਵ ਸਿੰਘ ਜੱਸੋਵਾਲ ਵੱਲੋਂ ਆਪਣੇ ਦੋਸਤ ਦੀ ਯਾਦ ਵਿੱਚ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਸ਼ੁਰੂ ਕੀਤਾ ਗਿਆ ਸੀ।
meeting-to-discuss-professor-mohan-singh-mela-on-september-28-dhaliwal-lovely
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)